23.4 C
New York
Saturday, August 29, 2026

Buy now

spot_img

ਅਕਾਲ ਪੁਰਖ ਦੀ ਓਟ ਨਾਲ 20 ਨਵੰਬਰ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਕੱਢਿਆ ਜਾਵੇਗਾ ਨਗਰ ਕੀਰਤਨ:ਡਿਪਟੀ ਕਮਿਸ਼ਨਰ

ਮਰਿਆਦਾ ਵਿੱਚ ਰਹਿ ਕੇ ਸੇਵਾ ਭਾਵਨਾ ਨਾਲ ਨਿਭਾਈ ਜਾਵੇ ਆਪੋਂ-ਆਪਣੀ ਡਿਊਟੀ

ਬਠਿੰਡਾ, 10 ਨਵੰਬਰ ਅਆਪਣੀ ਖ਼ਬਰ ਬਿਉਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ-ਭਾਵਨਾ ਨਾਲ 23 ਤੋਂ 25 ਨਵੰਬਰ 2025 ਤੱਕ ਮਨਾਵੇਗੀ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ਤੋਂ 20 ਨਵੰਬਰ 2025 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਸਵੇਰੇ 6 ਵਜੇ ਨਗਰ ਕੀਰਤਨ ਕੱਢਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਅਮਨੀਤ ਕੌਂਡਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਮਰਿਆਦਾ ਵਿੱਚ ਰਹਿ ਕੇ ਸੇਵਾ ਭਾਵਨਾ ਨਾਲ ਆਪੋ-ਆਪਣੀ ਡਿਊਟੀ ਨੂੰ ਨਿਭਾਉਣਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਨਗਰ ਕੀਰਤਨ ਸਮੇਂ ਸ਼ਰਧਾਲੂਆਂ ਲਈ ਲੰਗਰ, ਚਾਹ-ਪਾਣੀ, ਸੜਕਾਂ ਦੀ ਸਾਫ-ਸਫਾਈ, ਫੁੱਲਾਂ ਦੀ ਵਰਖਾ ਤੋਂ ਇਲਾਵਾ ਰੂਟ ਪਲਾਨ ਤੇ ਟ੍ਰੈਫਿਕ ਨੂੰ ਨਿਰਵਿਘਨ ਤਰੀਕੇ ਨਾਲ ਚਾਲੂ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਨੂੰ ਸਫਲਤਾਪੂਰਵਕ ਢੰਗ ਨਾਲ ਨੇਪੜੇ ਚੜਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਨਾ ਵਰਤੀ ਜਾਵੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਨਗਰ ਕੀਰਤਨ 20 ਨਵੰਬਰ 2025 ਨੂੰ ਸਵੇਰੇ 6 ਵਜੇ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ ਕੋਟਸ਼ਮੀਰ, ਬਠਿੰਡਾ, ਰਾਮਪੁਰਾ, ਬਰਨਾਲਾ ਅਤੇ ਹੋਰ ਵੱਖ-ਵੱਖ ਸ਼ਹਿਰਾਂ ‘ਚੋਂ ਹੁੰਦੇ ਹੋਏ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਧਾਲੀਵਾਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ, ਐਸਡੀਐਮ ਤਲਵੰਡੀ ਸਾਬੋ ਸ੍ਰੀ ਪੰਕਜ, ਐਸਡੀਐਮ ਮੌੜ ਸ੍ਰੀ ਸੁਖਰਾਜ ਸਿੰਘ, ਆਰ.ਟੀ.ਓ. ਪੁਨੀਤ ਸ਼ਰਮਾ, ਡੀਡੀਪੀਓ ਸ਼੍ਰੀ ਅਭਿਨਵ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

 

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ