ਕਿਸਾਨਾਂ ਨੂੰ 1494.80 ਕਰੋੜ ਰੁਪਏ ਦੀ ਅਦਾਇਗੀ
ਮਾਨਸਾ 10 ਨਵੰਬਰ ਵਿਰੇੰਦਰਪਾਲ ਮੰਤਰੋ
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਆਖਰੀ ਪੜਾਅ ‘ਤੇ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚ ਆਏ ਝੋਨੇ ਦੀ 94 ਫ਼ੀਸਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਫਸਲ ਦੀ ਕਿਸਾਨਾਂ ਨੂੰ 1494.80 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

