19 C
New York
Saturday, August 29, 2026

Buy now

spot_img

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ‘ਚ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਆਖਰੀ ਪੜਾਅ ‘ਤੇ : ਡਿਪਟੀ ਕਮਿਸ਼ਨਰ

ਬਠਿੰਡਾ, 10 ਨਵੰਬਰ (ਆਪਣੀ ਖ਼ਬਰ ਬਿਉਰੋ) ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਨਾਲ-ਨਾਲ ਚੁਕਾਈ ਦਾ ਕੰਮ ਨਿਰਵਿਘਨ ਜਾਰੀ ਹੈ, ਜੋ ਕਿ ਆਖਰੀ ਪੜਾਅ ‘ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।

ਝੋਨੇ ਦੀ ਕੀਤੀ ਜਾ ਰਹੀ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 9 ਨਵੰਬਰ 2025 ਤੱਕ ਮੰਡੀਆਂ ਵਿੱਚ ਕੁੱਲ 1,226,014 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 1,163,126 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ 2590.04 ਕਰੋੜ ਰੁਪਏ ਦੀ ਅਦਾਇਗੀ (1 ਨਵੰਬਰ 2025 ਤੱਕ) ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 488654 ਮੀਟ੍ਰਿਕ ਟਨ, ਮਾਰਕਫ਼ੈਡ 275189, ਪਨਸਪ 259051, ਪੰਜਾਬ ਵੇਅਰ ਹਾਊਸ 138636, ਐਫ.ਸੀ.ਆਈ. 1424 ਅਤੇ ਹੋਰ ਪ੍ਰਾਈਵੇਟ ਵਪਾਰੀਆਂ ਵਲੋਂ 172 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।

 

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ