ਬਠਿੰਡਾ, 11 ਨਵੰਬਰ (ਆਪਣੀ ਖ਼ਬਰ ਬਿਉਰੋ ) : ਮੈਕਨਾਇਜ ਇੰਨਫੈਂਟਰੀ ਨਾਲ ਸਬੰਧਿਤ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਹਨਾਂ ਦੇ ਆਸ਼ਰਿਤਾਂ ਲਈ 15 ਨਵੰਬਰ 2025 ਦਿਨ ਸ਼ਨੀਵਾਰ ਨੂੰ ਮੈਕਨਾਇਜ ਇੰਨਫੈਂਟਰੀ ਰੈਜੀਮੈਂਟ ਵੱਲੋਂ ਕੈਂਪ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਨਜ਼ਦੀਕ ਚਿਲਡਰਨ ਪਾਰਕ, ਬਠਿੰਡਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ ਨੇ ਸਾਂਝੀ ਕੀਤੀ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਜਿਸ ਵਿੱਚ ਪੈਂਨਸ਼ਨ, ਈ.ਸੀ.ਐਚ.ਐਸ. ਅਤੇ ਪਾਰਟ ਆਰਡ ਨਾਲ ਸਬੰਧਿਤ ਮਾਮਲਿਆਂ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਸਾਰੇ ਮੈਕ. ਇੰਨਫੈਂਟਰੀ ਨਾਲ ਸਬੰਧਿਤ ਸਾਬਕਾ ਸੈਨਿਕਾ, ਵਿਧਵਾਵਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਰੱਖਿਆ ਸੇਵਾਂਵਾ ਭਲਾਈ ਦਫਤਰ ਬਠਿੰਡਾ ਵਿਖੇ ਪਹੁੰਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਤੋਂ ਲਾਭ ਪ੍ਰਾਪਤ ਕੀਤਾ ਜਾਵੇ

