13 C
New York
Monday, November 16, 2026

Buy now

spot_img

ਪਰਾਲੀ ਪ੍ਰਬੰਧਨ: ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਭੀਖੀ, ਢੈਪਈ ਤੇ ਜੱਸੜਵਾਲ ਦਾ ਦੌਰਾ

ਡਿਪਟੀ ਕਮਿਸ਼ਨਰ ਨੇ ਅਗਾਂਹਵਧੂ ਕਿਸਾਨਾਂ ਦੀ ਕੀਤੀ ਸ਼ਲਾਘਾ, ਹੋਰਾਂ ਨੂੰ ਵੀ ਸੇਧ ਲੈਣ ਦੀ ਅਪੀਲ

ਮਾਨਸਾ, 13 ਨਵੰਬਰ (ਆਪਣੀ ਖ਼ਬਰ ਬਿਉਰੋ)
ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ ਏ ਐੱਸ ਵਲੋਂ ਅੱਜ ਭੀਖੀ, ਢੈਪਈ ਤੇ ਜੱਸੜਵਾਲ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਢੈਪਈ ਪਿੰਡ ਵਿੱਚ ਕੋਲ ਖੜ੍ਹ ਕੇ ਸੁਪਰ ਸੀਡਰ ਨਾਲ ਬਿਜਾਈ ਕਰਵਾਈ।
ਪਿੰਡ ਢੈਪਈ ਵਿਚ ਕਿਸਾਨ ਕਾਲਾ ਸਿੰਘ ਵਲੋਂ 9 ਏਕੜ ਅਤੇ ਸੇਵਾ ਸਿੰਘ ਵਲੋਂ 4 ਏਕੜ ਵਿੱਚ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਸੁਪਰ ਸੀਡਰ/ ਜ਼ੀਰੋ ਡਰਿੱਲ ਨਾਲ ਕਣਕ ਦੀ ਬਿਜਾਈ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਾਂ ਕਿਸਾਨਾਂ ਨੂੰ ਵੀ ਸੇਧ ਲੈਣ ਦੀ ਅਪੀਲ ਕੀਤੀ।
ਓਨ੍ਹਾਂ ਪਿੰਡ ਭੀਖੀ ਤੇ ਜੱਸੜਵਾਲ ਵਿੱਚ ਵੀ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਹੜੇ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਹੋ ਰਹੀ ਹੈ ਅਤੇ ਅਗਾਂਹਵਧੂ ਕਿਸਾਨ ਦੂਸਰੇ ਕਿਸਾਨਾਂ ਲਈ ਪ੍ਰੇਰਨਾਸ੍ਰੋਤ ਬਣ ਰਹੇ ਹਨ ਜਿਸ ਸਦਕਾ ਸਾਲ ਦਰ ਸਾਲ ਪਰਾਲੀ  ਸਾੜਨ ਦੇ ਮਾਮਲੇ ਘੱਟ ਆ ਰਹੇ ਹਨ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਮਲੇ ਵਲੋਂ ਪਿੰਡ ਢੈਪਈ ਵਿਚ ਖੇਤਾਂ ਵਿਚ ਲੱਗੀ ਅੱਗ ਵੀ ਬੁਝਾਈ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ, ਡਿਪਟੀ ਪ੍ਰੋਜੈਕਟ ਮੈਨੇਜ਼ਰ (ਆਤਮਾ) ਚਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ। ਤਸਵੀਰ:- ਡਿਪਟੀ ਕਮਿਸ਼ਨਰ ਮਾਨਸਾ ਅਤੇ ਖੇਤੀਬਾੜੀ ਅਫਸਰ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏਤਸਵੀਰ:- ਡਿਊਟੀ ਕਮਿਸ਼ਨਰ ਮਾਨਸਾ ਅਤੇ ਖੇਤੀਬਾੜੀ ਅਫਸਰ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ