19 C
New York
Saturday, August 29, 2026

Buy now

spot_img

ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਧਲੇਵਾਂ-ਗੁੜੱਦੀ ਸੜਕ ਦਾ ਨਿਰੀਖਣ

ਮਾਨਸਾ, 13 ਨਵੰਬਰ
      ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਨੇ ਧਲੇਵਾਂ-ਗੁੜੱਦੀ ਸੜਕ ਦਾ ਨਿਰੀਖਣ ਕੀਤਾ। ਇਸ ਮੌਕੇ ਵਿਧਾਇਕ ਵਿਜੈ ਸਿੰਗਲਾ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚੱਲ ਰਹੇ ਸੜਕ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਓਨ੍ਹਾਂ ਕਿਹਾ ਕਿ ਇਸ ਸੜਕ ਦੇ ਕੰਮ ਦੇ ਮਿਆਰ ਸਬੰਧੀ ਪਿੰਡ ਵਾਸੀਆਂ ਵਲੋਂ ਮਸਲਾ ਰੱਖਿਆ ਗਿਆ ਸੀ, ਜਿਸ ਦਾ ਨੋਟਿਸ ਲੈਂਦੇ ਹੋਏ ਇਸ ਸੜਕ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਪਿੰਡ ਵਾਸੀਆਂ ਨਾਲ ਵੀ ਗੱਲਬਾਤ ਕੀਤੀ ਗਈ ਹੈ।
ਓਨ੍ਹਾਂ ਮੰਡੀ ਬੋਰਡ ਅਧਿਕਾਰੀਆਂ ਨੂੰ ਸੜਕ ਦੇ ਨਮੂਨੇ ਟੈਸਟ ਕਰਾਉਣ ਅਤੇ ਤਸੱਲੀਬਖ਼ਸ਼ ਤੇ ਉੱਚ ਗੁਣਵੱਤਾ ਵਾਲਾ ਕੰਮ ਕਰਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਓਨ੍ਹਾਂ ਸਬੰਧਤ ਠੇਕੇਦਾਰ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਸੜਕ ਦਾ ਨਿਰਮਾਣ ਕਾਰਜ ਮਾਪਦੰਡਾਂ ‘ਤੇ ਖਰਾ ਨਾ ਉਤਰਿਆ ਤਾਂ ਸਖ਼ਤ ਕਰਵਾਈ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕੰਮਾਂ ਦੀ ਗੁਣਵੱਤਾ, ਮਜ਼ਬੂਤੀ ਅਤੇ ਸਮਾਂਬੱਧਤਾ ਵਿਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਵਿਕਾਸ ਕਾਰਜਾਂ ਦਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ।
ਤਸਵੀਰ :- ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਧਲੇਵਾਂ-ਗੁੜੱਦੀ ਸੜਕ ਦਾ ਨਿਰੀਖਣ ਕਰਦੇ ਹੋਏ ।
ਤਸਵੀਰ:- ਡਿਪਟੀ ਕਮਿਸ਼ਨਰ ਮਾਨਸਾ  ਪਿੰਡ ਵਾਸੀਆਂ ਨਾਲ ਕੀਤੀ ਗੱਲਬਾਤ; ਕਰਦੇ ਹੋਏ

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ