ਡੇਂਗੂ ਦੀ ਜਾਂਚ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ*
ਮਾਨਸਾ 14 ਨਵੰਬਰ: (ਆਪਣੀ ਖ਼ਬਰ ਬਿਉਰੋ)
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੁਹਿੰਮ ਦੌਰਾਨ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਬ੍ਰੀਡਿੰਗ ਚੈਕਿੰਗ,ਸਪਰੇਅ ਐਕਟੀਵਿਟੀਜ਼ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਗੂ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਲਾਰਵਾ ਮਿਲਣ ‘ਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਗਿਆ l
ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜਿਲ੍ਹੇ ‘ਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਰਸਾਤੀ ਪਾਣੀ ਕਾਰਨ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਫੈਲ ਸਕਦੀਆਂ ਹਨ। ਇਸ ਨੂੰ ਰੋਕਣ ਲਈ ਇਮਾਰਤਾਂ/ਘਰਾਂ ਦੀਆਂ ਛੱਤਾਂ ‘ਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ, ਕੂਲਰਾਂ ਦੇ ਪਾਣੀ,ਕਬਾੜ ਦੀਆਂ ‘ਤੇ ਪਏ ਕਬਾੜ ਆਦਿ ਨੂੰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ l
ਫਰਿੱਜ ਦੀ ਟ੍ਰੇਅ, ਮਨੀ ਪਲਾਂਟ ਵਾਲੀ ਬੋਤਲ ਦੇ ਪਾਣੀ ਨੂੰ ਹਫਤੇ ਇੱਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਦੁਬਾਰਾ ਪਾਣੀ ਭਰਨਾ ਚਾਹੀਦਾ ਹੈ l ਜੇਕਰ ਇੰਨ੍ਹਾਂ ਥਾਵਾਂ ਨੂੰ ਸਾਫ ਕਰਕੇ ਸੁਕਾਇਆ ਨਾ ਜਾਵੇ ਤਾਂ ਮੱਛਰ ਪੈਦਾ ਹੁੰਦਾ ਹੈ, ਜੋ ਡੇਂਗੂ ਦੇ ਫੈਲਣ ਦਾ ਕਾਰਨ ਬਣਦਾ ਹੈ। ਡੇਂਗੂ ਦਾ ਬੁਖਾਰ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।
ਇਸ ਮੌਕੇ ਜ਼ਿਲ੍ਹਾ ਐਪਿਡਮੈਲੋਜਿਸਟ ਸੰਤੋਸ਼ ਭਾਰਤੀ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ,ਉਲਟੀਆਂ,ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ,ਜੋੜਾਂ ਅਤੇ ਹੱਡੀਆਂ ਵਿੱਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਵੀ ਕੀਤਾ ਜਾਣਾ ਚਾਹੀਦਾ ਹੈ। ਡੇਂਗੂ ਦੀ ਜਾਂਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੀ ਜਾਂਦੀ ਹੈ। ਆਸ਼ਾ ਵਰਕਰ ਘਰ ਘਰ ਜਾ ਕੇ ਸ਼ੱਕੀ ਮਰੀਜ਼ਾਂ ਦੀ ਸ਼ਨਾਖ਼ਤ ਕਰਕੇ ਕੈਂਪ ਵਿੱਚ ਲਿਆ ਕੇ ਡਾਕਟਰ ਦੇ ਦੱਸੇ ਅਨੁਸਾਰ ਟੈਸਟ ਕਰਵਾਉਂਦੇ ਹਨ।
ਇਸ ਮੌਕੇ ਇਸ ਮੌਕੇ ਪ੍ਰਿੰਸੀਪਲ ਡਿੰਪਲ ਮੋਂਗਾ, ਐਡਵੋਕੇਟ ਬੱਦਰੀ ਨਰਾਇਣ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ, ਪ੍ਰਦੀਪ ਬਾਂਸਲ ਲੈਕਚਰਾਰ,ਸਿਹਤ ਸੁਪਰਵਾਈਜ਼ਰ ਰਾਮ ਕੁਮਾਰ, ਸੰਜੀਵ ਕੁਮਾਰ ਸ਼ਰਮਾਂ, ਇਨਸੈਕਟ ਕੁਲੈਕਟਰ ਕ੍ਰਿਸ਼ਨ ਕੁਮਾਰ,ਭੋਲਾ ਸਿੰਘ,ਰਵਿੰਦਰ ਕੁਮਾਰ,ਸਿਹਤ ਕਰਮਚਾਰੀ, ਗੁਰਿੰਦਰਜੀਤ ਸ਼ਰਮਾਂ,ਏ.ਐਨ.ਐਮ.,ਆਸ਼ਾ ਵਰਕਰਾਂ ਅਤੇ ਬਰੀਡਿੰਗ ਚੈੱਕਰ ਤੋ ਇਲਾਵਾ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।
ਤਸਵੀਰ:- ਡਾਕਟਰ ਰਣਜੀਤ ਰਾਏ ਅਤੇ ਸਹਿਤ ਵਿਭਾਗ ਟੀਮ ਲਾਰਵਾ ਚੈੱਕ ਕਰਦੇ ਹੋਏ।
ਤਸਵੀਰ:- ਡਾਕਟਰ ਰਣਜੀਤ ਰਾਏ ਅਤੇ ਸਹਿਤ ਵਿਭਾਗ ਟੀਮ ਲਾਰਵਾ ਚੈੱਕ ਕਰਦੇ ਹੋਏ।

