19 C
New York
Saturday, August 29, 2026

Buy now

spot_img

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 1368778 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਵੱਖ-ਵੱਖ ਖਰੀਦ ਏਜੰਸੀਆਂ ਨੇ 1356617 ਮੀਟ੍ਰਿਕ ਟਨ ਝੋਨੇ ਦੀ ਕੀਤੀ ਖਰੀਦ
ਝੋਨੇ ਦੀ ਖਰੀਦ ਅਤੇ ਚੁਕਾਈ ਪਾਰਦਸ਼ਤਾ ਨਾਲ ਨਿਰਵਿਘਨ ਜਾਰੀ
ਬਠਿੰਡਾ, 15 ਨਵੰਬਰ :(ਆਪਣੀ ਖ਼ਬਰ ਬਿਉਰੋ)ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14 ਨਵੰਬਰ 2025 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 1368778 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 1356617 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ 2994.57 ਕਰੋੜ ਰੁਪਏ ਦੀ ਅਦਾਇਗੀ (14 ਨਵੰਬਰ 2025 ਤੱਕ) ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਪਾਰਦਸ਼ਤਾ ਨਾਲ ਨਿਰਵਿਘਨ ਜਾਰੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 567852 ਮੀਟ੍ਰਿਕ ਟਨ, ਮਾਰਕਫ਼ੈਡ 322662 ਪਨਸਪ 298966 ਪੰਜਾਬ ਵੇਅਰ ਹਾਊਸ 164895 ਐਫ.ਸੀ.ਆਈ. 2070 ਅਤੇ ਹੋਰ ਪ੍ਰਾਈਵੇਟ ਵਪਾਰੀਆਂ ਵਲੋਂ 172 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਤਸਵੀਰ:- ਡਿਪਟੀ ਕਮਿਸ਼ਨਰ ਬਠਿੰਡਾ  ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਪੁਰਜ਼ੋਰ ਅਪੀਲ ਕਰਦਿਆਂ ਹੋਇਆ ।

 

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ