23.4 C
New York
Saturday, August 29, 2026

Buy now

spot_img

ਮਾਈ ਭਾਗੋ ਸੰਸਥਾ ਰੱਲਾ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ

ਜੋਗਾ 19 ਨਵੰਬਰ (ਵਿਰੇੰਦਰਪਾਲ ਮੰਤਰੋ)  ਮਾਈ ਭਾਗੋ ਸੰਸਥਾ ਰੱਲਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ ਦੇ ਸਹਾਇਕ ਪ੍ਰੋਫੈਸਰ ਸ੍ਰ. ਅਵਤਾਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੀ ਸ਼ੁਰੂਆਤ ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਦਰਸ਼ਨ ਅਤੇ ਉਨ੍ਹਾਂ ਦੇ ਆਤਮਕ ਸਿਧਾਂਤਾਂ ਬਾਰੇ ਵਿਸਥਾਰਪੂਰਵਕ ਚਰਚਾ ਨਾਲ ਕੀਤੀ। ਇਸ ਤੋਂ ਬਾਅਦ ਸਹਾਇਕ ਪ੍ਰੋਫੈਸਰ ਸ਼ਮਸੇਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੀ ਮਹਾਨਤਾ ਅਤੇ ਇਸਦੀ ਸੰਸਕਾਰਕ ਮਹੱਤਤਾ ਬਾਰੇ ਅਹਿਮ ਜਾਣਕਾਰੀ ਦਿੱਤੀ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸਹਾਇਕ ਪ੍ਰੋਫੈਸਰ ਸ੍ਰ. ਅਵਤਾਰ ਸਿੰਘ ਨੇ ਗੁਰੂ ਸਾਹਿਬ ਦੇ ਸਮੁੱਚੇ ਜੀਵਨ, ਉਪਦੇਸ਼ਾਂ ਅਤੇ ਤਿਆਗਮਈ ਸ਼ਹਾਦਤ ਬਾਰੇ ਪ੍ਰੇਰਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ‘ਸ਼ਹਾਦਤ’ ਦੇ ਅਸਲ ਅਰਥ ਨੂੰ ਰੌਸ਼ਨ ਕਰਦਿਆਂ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਬੇਮਿਸਾਲ ਕੁਰਬਾਨੀ ਨਿਰਭਉਤਾ, ਧਰਮ, ਮਨੁੱਖਤਾ ਅਤੇ ਨੈਤਿਕਤਾ ਦੀ ਅਮਰ ਮਿਸਾਲ ਹੈ। ਉਹਨਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦਾ ਗਹਿਰਾਈ ਨਾਲ ਅਧਿਐਨ ਕਰਨਾ ਚਾਹੀਦਾ ਹੈ, ਤਾਂ ਜੋ ਸਾਡਾ ਮਹਾਨ ਇਤਿਹਾਸ ਅਤੇ ਵਿਰਸਾ ਆਉਣ ਵਾਲੀਆਂ ਪੀੜ੍ਹੀਆਂ ਪ੍ਰਸਾਰਿਤ ਕੀਤਾ ਜਾ ਸਕੇ।ਸੈਮੀਨਾਰ ਦੇ ਅੰਤ ਵਿੱਚ ਸਹਾਇਕ ਪ੍ਰੋਫੈਸਰ ਧੀਰਾ ਸਿੰਘ ਨੇ ਮੁੱਖ ਮਹਿਮਾਨ ਸਾਹਿਬਾਨ ਨੂੰ ਧੰਨਵਾਦੀ ਸ਼ਬਦ ਆਖਦਿਆਂ ਵਿਦਿਆਰਥੀਆਂ ਨੂੰ ਚੰਗੇ ਵਿਚਾਰਾਂ ਨੂੰ ਜੀਵਨ ਵਿੱਚ ਅਮਲ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਸ੍ਰ. ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਪ੍ਰੋਗਰਾਮ ਦੀ ਸਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਿੱਖਿਆਪਰਕ ਪ੍ਰੋਗਰਾਮ ਕਰਵਾਉਣ ਦੀ ਵਚਨਬੱਧਤਾ ਪ੍ਰਗਟ ਕੀਤੀ।ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ