23.4 C
New York
Saturday, August 29, 2026

Buy now

spot_img

ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਵਾਰਡ ਨੰਬਰ 18 ਵਿੱਚ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ

ਬਠਿੰਡਾ , 22 ਨਵੰਬਰ (ਆਪਣੀ ਖ਼ਬਰ ਬਿਉਰੋ): ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਬਿਕਰਮ ਕ੍ਰਾਂਤੀ ਦੇ ਵਾਰਡ ਨੰਬਰ 18 ਵਿੱਚ ਸਥਿਤ ਊਧਮ ਸਿੰਘ ਨਗਰ ਵਿੱਚ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਪ੍ਰੀਮਿਕਸ ਦੇ ਕੰਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਾਰਡ ਕੌਂਸਲਰ ਬਿਕਰਮ ਕ੍ਰਾਂਤੀ ਦੀ ਪਤਨੀ ਸ਼੍ਰੀਮਤੀ ਯਸ਼ੋਦਾ ਭੈਣ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਇਸ ਦੌਰਾਨ ਮੇਅਰ ਸ਼੍ਰੀ ਮਹਿਤਾ ਨੇ ਦੱਸਿਆ ਕਿ ਨਗਰ ਨਿਗਮ, ਬਠਿੰਡਾ ਵਾਸੀਆਂ ਲਈ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਉਣ ਹਿਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਿਹਾ ਹੈ। ਉਨ੍ਹਾਂ ਇਲਾਕੇ ਦਾ ਨਿਰੀਖਣ ਕੀਤਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਇੱਕ ਸੁੰਦਰ ਅਤੇ ਆਦਰਸ਼ ਸ਼ਹਿਰ ਵਿੱਚ ਬਦਲਣ ਲਈ ਕਈ ਵੱਡੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਊਧਮ ਸਿੰਘ ਨਗਰ, ਵਾਰਡ ਨੰਬਰ 18 ਵਿੱਚ ਇੱਕ ਕਮਿਊਨਿਟੀ ਸੈਂਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬਠਿੰਡਾ ਵਿੱਚ ਵੀ ਜਲਦ ਹੀ ਵੱਡੇ ਵਿਕਾਸ ਕਾਰਜ ਸ਼ੁਰੂ ਹੋਣ ਜਾ ਰਹੇ ਹਨ ।

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ