23.4 C
New York
Saturday, August 29, 2026

Buy now

spot_img

ਪੜਤਾਲ ਉਪਰੰਤ 11 ਨਾਮਜ਼ਦਗੀ ਪੱਤਰ ਰੱਦ : ਜ਼ਿਲ੍ਹਾ ਚੋਣ ਅਫਸਰ

6 ਦਸੰਬਰ ਨੂੰ ਨਾਮਜ਼ਦਗੀ ਪੱਤਰ ਲਏ ਜਾ ਸਕਣਗੇ ਵਾਪਸ
14 ਦਸੰਬਰ ਨੂੰ ਪੋਲਿੰਗ ਅਤੇ 17 ਦਸੰਬਰ ਹੋਵੇਗੀ ਵੋਟਾਂ ਦੀ ਗਿਣਤੀ
ਬਠਿੰਡਾ, 5 ਦਸੰਬਰ (ਆਪਣੀ ਖ਼ਬਰ ਬਿਉਰੋ)  : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 698 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ, ਜਿਸ ਵਿੱਚੋਂ ਪੜਤਾਲ ਉਪਰੰਤ 11 ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀ ਲਈ 10 ਨਾਮਜ਼ਦਗੀ ਪੱਤਰ ਰੱਦ ਕੀਤੇ ਗਏ।ਜ਼ਿਲ੍ਹਾ ਚੋਣ ਅਫਸਰ ਨੇ ਰੱਦ ਕੀਤੇ ਗਏ ਨਾਮਜ਼ਦਗੀ ਪੱਤਰਾਂ ਬਾਰੇ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਬਠਿੰਡਾ ਤੋਂ 3, ਗੋਨਿਆਣਾ, ਮੌੜ ਤੇ ਤਲਵੰਡੀ ਸਾਬੋ ਤੋਂ 1-1, ਸੰਗਤ ਅਤੇ ਰਾਮਪੁਰਾ ਤੋਂ 2-2 ਨਾਮਜ਼ਦਗੀ ਪੱਤਰ ਰੱਦ ਕੀਤੇ ਗਏ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਫੂਸ ਮੰਡੀ ਤੋਂ 1 ਨਾਮਜ਼ਦਗੀ ਪੱਤਰ ਰੱਦ ਕੀਤਾ ਗਿਆ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ