23.4 C
New York
Saturday, August 29, 2026

Buy now

spot_img

ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਬੀ.ਐਸ.ਸੀ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਜੋਗਾ 20 ਫਰਵਰੀ (ਵਿਰੇੰਦਰਪਾਲ ਮੰਤਰੋ) ਮਾਈ ਭਾਗੋ ਡਿਗਰੀ ਰੱਲਾ ਸੰਸਥਾ ਨੂੰ ਅਕਾਦਮਿਕ ਖੇਤਰ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਵਜੋਂ ਜਾਣਿਆ ਜਾਂਦਾ ਹੈ ਪ੍ਰਿੰਸੀਪਲ ਡਾ.ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਹਮੇਸ਼ਾ ਚੰਗੇ ਨਤੀਜੇ ਹਾਸਿਲ ਕੀਤੇ ਹਨ। ਇਸੇ ਲੜੀ ਵਿੱਚ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਐਸ.ਸੀ. ਸਮੈਸਟਰ ਦੂਜਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜੀਸਨਾਂ ਹਾਸਿਲ ਕੀਤੀਆਂ ਹਨ। ਇਸ ਮੌਕੇ ਤੇ ਡਿਗਰੀ ਕਾਲਜ ਦੇ ਕੋਆਰਡੀਨੇਟਰ ਸ੍ਰ. ਹਰਪ੍ਰੀਤ ਸਿੰਘ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਵਿਦਿਆਰਥਣ ਸਪਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਪਹਿਲਾ ਸਥਾਨ, ਜਸਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ ਦੂਸਰਾ ਅਤੇ ਆਰਜੂ ਪੁੱਤਰੀ ਸੰਤੋਸ਼ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੀ ਸਮੂਹ ਮੈਨੇਜ਼ਮੈਂਟ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਸ੍ਰ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿੱਚ ਵਿੱਚ ਵੱਖੋ ਵੱਖਰੇ ਖੇਤਰਾਂ ਵਿੱਚ ਭਵਿੱਖ ਬਣਾਉਣ ਲਈ ਅਜਿਹੇ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਸਾਇੰਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਪਾਰੁਲ ਗੁਪਤਾ, ਪਰਮਜੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ