23.4 C
New York
Saturday, August 29, 2026

Buy now

spot_img

ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਜੋਗਾ 21ਫਰਵਰੀ  ਵਿਰੇੰਦਰਪਾਲ ਮੰਤਰੋ
ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਪੰਜਾਬੀ ਵਿਭਾਗ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦੀ ਮਹੱਤਤਾ ਨਾਲ ਜੋੜਨਾ ਅਤੇ ਭਾਸ਼ਾਈ ਵਿਰਾਸਤ ਦੀ ਸੰਭਾਲ ਲਈ ਜਾਗਰੂਕ ਕਰਨਾ ਸੀ।
ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ ਨੇ ਵਿਸਥਾਰ ਨਾਲ ਮਾਤ ਭਾਸ਼ਾ ਦਿਵਸ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਸਗੋਂ ਵਿਅਕਤੀ ਦੀ ਸੋਚ, ਸੰਸਕਾਰ ਅਤੇ ਸਮਾਜਕ ਪਛਾਣ ਦਾ ਮੂਲ ਅਧਾਰ ਹੁੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਜਿਸ ਬੱਚੇ ਦੀ ਸਿੱਖਿਆ ਮਾਤ ਭਾਸ਼ਾ ਵਿੱਚ ਸ਼ੁਰੂ ਹੁੰਦੀ ਹੈ, ਉਸਦੀ ਸਮਝਣ ਦੀ ਸਮਰੱਥਾ ਅਤੇ ਰਚਨਾਤਮਕਤਾ ਵਿੱਚ ਵਾਧਾ ਹੁੰਦਾ ਹੈ।
ਇਸ ਮੌਕੇ ਪੰਜਾਬੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਬੇਅੰਤ ਕੌਰ ਨੇ ਮਾਤ ਭਾਸ਼ਾ ਪੰਜਾਬੀ ਦੀਆਂ ਵਿਸ਼ੇਸ਼ਤਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਆਪਣੀ ਵਿਲੱਖਣ ਲਿਪੀ, ਮਿਠਾਸ ਅਤੇ ਸਾਹਿਤਕ  ਵਿਸ਼ੇਸ਼ਤਾ ਇਸਨੂੰ ਹੋਰ ਭਾਸ਼ਾਵਾਂ ਤੋਂ ਵਿਲੱਖਣ ਬਣਾਉਂਦੀ ਹੈ। ਉਨ੍ਹਾਂ ਨੇ ਪੰਜਾਬੀ ਸਾਹਿਤ ਦੇ ਮਹਾਨ ਕਵੀਆਂ, ਲੇਖਕਾਂ ਅਤੇ ਚਿੰਤਕਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੇ ਸਾਡੀ ਰੂਹਾਨੀ ਅਤੇ ਸੱਭਿਆਚਾਰਕ ਪਹਿਚਾਣ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਦਾ ਅਧਿਐਨ ਕਰਕੇ ਆਪਣੀ ਭਾਸ਼ਾ ਨਾਲ ਗਹਿਰਾਈ ਨਾਲ ਜੁੜਨਾ ਚਾਹੀਦਾ ਹੈ।
ਪ੍ਰੋਗਰਾਮ ਦੇ ਅੰਤ ਵਿੱਚ ਸਹਾਇਕ ਪ੍ਰੋਫੈਸਰ ਸ਼ਮਸੇਰ ਸਿੰਘ ਨੇ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਗਲੋਬਲਾਈਜੇਸ਼ਨ ਦੇ ਯੁੱਗ ਵਿੱਚ ਭਾਵੇਂ ਅੰਗਰੇਜ਼ੀ ਅਤੇ ਹੋਰ ਭਾਸ਼ਾਵਾਂ ਦਾ ਪ੍ਰਭਾਵ ਵਧ ਰਿਹਾ ਹੈ, ਪਰ ਮਾਤ ਭਾਸ਼ਾ ਦੀ ਅਹਿਮੀਅਤ ਕਦੇ ਘੱਟ ਨਹੀਂ ਹੋ ਸਕਦੀ। ਉਨ੍ਹਾਂ ਨੇ ਕਿਹਾ ਕਿ ਆਪਣੀ ਮਾਂ-ਬੋਲੀ ਨਾਲ ਪਿਆਰ ਕਰਨਾ ਅਤੇ ਇਸਦੀ ਪ੍ਰਗਤੀ ਲਈ ਯਤਨ ਕਰਨਾ ਸਾਡਾ ਨੈਤਿਕ ਫਰਜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਆਪਣੀ ਮਾਤ ਭਾਸ਼ਾ ਨੂੰ ਡਿਜੀਟਲ ਮਾਧਿਅਮਾਂ ਵਿੱਚ ਵੀ ਉਤਸ਼ਾਹ ਨਾਲ ਵਰਤਣ ਅਤੇ ਇਸਦੀ ਪ੍ਰਸਾਰ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਪਰਗਟ ਸਿੰਘ ਅਤੇ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਸ੍ਰ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਰਹਿਣ ਦਾ ਸੁਨੇਹਾ ਦਿੱਤਾ।

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ