19 C
New York
Saturday, August 29, 2026

Buy now

spot_img

ਮਾਨਸਿਕ ਗੁੰਝਲਾਂ ਸਬੰਧੀ ਮਸ਼ਵਰੇ ਲਈ ਕਾਰਗਰ ‘ਟੈਲੀ ਮਾਨਸ ਪ੍ਰੋਜੈਕਟ’–ਸਿਵਲ ਸਰਜਨ

ਜੇਕਰ ਤੁਹਾਨੂੰ ਕੋਈ ਮਾਨਸਿਕ ਪ੍ਰੇਸ਼ਾਨੀ ਹੈ ਤਾਂ ਡਾਇਲ ਕਰੋ 1800–89–14416–ਡਾ. ਰਾਏ
ਮਾਨਸਾ: 23 ਫਰਵਰੀ: ਵਿਰੇੰਦਰਪਾਲ ਮੰਤਰੋ
ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ‘ਟੈਲੀ-ਮਾਨਸ’ (Tele-MANAS) ਪ੍ਰੋਜੈਕਟ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ।
ਇਸ ਸਬੰਧੀ ਡਾ. ਰਣਜੀਤ ਸਿੰਘ ਰਾਏ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇੱਕ ਟੋਲ-ਫ੍ਰੀ ਹੈਲਪਲਾਈਨ ਸੇਵਾ ਹੈ ਜੋ ਪੂਰੇ ਭਾਰਤ ਵਿੱਚ 24 ਘੰਟੇ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਉਨ੍ਹਾਂ ਦੱਸਿਆ ਕਿ ‘ਟੈਲੀ-ਮਾਨਸ ਪੰਜਾਬ’ ਨੇ ਇਸ ਸਾਲ 35,000 ਤੋਂ ਵੱਧ ਕਾਲਾਂ ਪ੍ਰਾਪਤ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਸੇਵਾ ਪੰਜਾਬੀ ਸਮੇਤ 20 ਤੋਂ ਵੱਧ ਭਾਸ਼ਾਵਾਂ ਵਿੱਚ ਉਪਲਬਧ ਹੈ ਅਤੇ ਲੋੜਵੰਦ ਵਿਅਕਤੀ ਟੋਲ-ਫ੍ਰੀ ਨੰਬਰ 14416 ਜਾਂ 1800-89-14416 ‘ਤੇ ਕਾਲ ਕਰਕੇ ਕਿਸੇ ਵੀ ਸਮੇਂ ਮਾਹਿਰਾਂ ਦੀ ਰਾਏ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਮਰੀਜ਼ ਦੀ ਨਿੱਜੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਤਾਂ ਜੋ ਕੋਈ ਵੀ ਵਿਅਕਤੀ ਬਿਨਾਂ ਕਿਸੇ ਝਿਜਕ ਦੇ ਸਹਾਇਤਾ ਪ੍ਰਾਪਤ ਕਰ ਸਕੇ ਉਪਭੋਗਤਾ ਘਰ ਬੈਠੇ ਹੀ ਆਪਣੇ ਫੋਨ ਜਾਂ ਮੋਬਾਈਲ ਐਪ ਰਾਹੀਂ ਨਸ਼ੇ ਦੀ ਆਦਤ, ਚਿੰਤਾ, ਪ੍ਰੀਖਿਆਵਾਂ ਦਾ ਤਣਾਅ, ਡਿਪਰੈਸ਼ਨ, ਵਿੱਤੀ ਮੁਸ਼ਕਲਾਂ ਅਤੇ ਪਰਿਵਾਰਕ ਮਸਲਿਆਂ ਬਾਰੇ ਪੇਸ਼ੇਵਰ ਸਲਾਹਕਾਰਾਂ, ਸਮਾਜ ਸੇਵਕਾਂ ਅਤੇ ਮਨੋਵਿਗਿਆਨੀਆਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਟੈਲੀ-ਮਾਨਸ ਰਾਹੀਂ ਨਾ ਸਿਰਫ਼ ਫੋਨ ‘ਤੇ ਸਲਾਹ ਦਿੱਤੀ ਜਾਂਦੀ ਹੈ, ਬਲਕਿ ਲੋੜ ਪੈਣ ‘ਤੇ ਵੀਡੀਓ ਕਾਲ ਰਾਹੀਂ ਦਵਾਈਆਂ ਬਾਰੇ ਜਾਣਕਾਰੀ ਅਤੇ ਗੰਭੀਰ ਮਾਮਲਿਆਂ ਵਿੱਚ ਵਿਅਕਤੀਗਤ ਤੌਰ ‘ਤੇ ਮਾਹਿਰਾਂ ਨਾਲ ਮਿਲਾਉਣ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਂਦੀ ਹੈ।
ਸਿਹਤ ਵਿਭਾਗ ਮਾਨਸਾ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਮਾਨਸਿਕ ਸਿਹਤ ਨਾਲ ਜੁੜੀ ਕਿਸੇ ਵੀ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਮੁਫ਼ਤ ਸਰਕਾਰੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਡਾ. ਰਾਏ ਨੇ ਕਿਹਾ ਕਿ ਅੱਜਕਲ੍ਹ ਲੋਕ ਆਪਣੀ ਗੱਲ ਪਰਿਵਾਰ ਨਾਲ ਸਾਂਝੀ ਕਰਨ ਦੀ ਥਾਂ ਮੋਬਾਈਲ ‘ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਮਾਨਸਿਕ ਸਮੱਸਿਆਵਾਂ ਦਾ ਹੱਲ ਲੱਭ ਰਹੇ ਹਨ ਜੋ ਕਿ ਅਧੂਰੀ ਜਾਣਕਾਰੀ ਦੇ ਕੇ ਇੰਨ੍ਹਾਂ ਸਮੱਸਿਆਵਾਂ ਵਿੱਚ ਹੋਰ ਵਾਧਾ ਕਰਦੇ ਹਨ। ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਇਸ ਪ੍ਰੋਗਰਾਮ ਰਾਹੀਂ ਮਾਹਰਾਂ ਵੱਲੋਂ ਅਜਿਹੇ ਮਰੀਜ਼ਾਂ ਦਾ ਢੁਕਵਾਂ ਹੱਲ ਕੱਢਿਆ ਜਾਂਦਾ ਹੈ l

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ