13 C
New York
Monday, November 16, 2026

Buy now

spot_img

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ‘ਚ ਕੈਮਿਸਟ ਦੁਕਾਨਾਂ ਦੀ ਅਚਾਨਕ ਜਾਂਚ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ, ਲਗਾਤਾਰ ਜਾਰੀ ਰਹਿਣਗੀਆਂ ਜਾਂਚ ਟੀਮਾਂ: ਅਮਨਦੀਪ ਵਰਮਾ

 ਮਾਨਸਾ, 18 ਸਤੰਬਰ: (ਆਪਣੀ ਖਬਰ ਬਿਊਰੋ) ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਮਾਨਸਾ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੇ ਡਰੱਗ ਵਿੰਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਇਲਾਕਿਆਂ ਦੀਆਂ ਕੈਮਿਸਟ ਦੁਕਾਨਾਂ ਦੀ ਅਚਾਨਕ ਚੈਕਿੰਗ ਕੀਤੀ ਗਈ। ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ‘ਤੇ ਅਮਨਦੀਪ ਵਰਮਾ, ਜ਼ੋਨਲ ਲਾਇਸੈਂਸਿੰਗ ਅਥਾਰਟੀ (ਡਰੱਗਜ਼), ਸੰਗਰੂਰ ਜ਼ੋਨ ਦੀ ਅਗਵਾਈ ਹੇਠ ਡਰੱਗ ਇੰਸਪੈਕਟਰ ਸੰਤੋਸ਼ ਕੁਮਾਰ ਦੀ ਸਾਂਝੀ ਟੀਮ ਵੱਲੋਂ ਬਰੇਟਾ, ਬੋਹਾ ਅਤੇ ਬੁਢਲਾਡਾ ਵਿਖੇ ਕੈਮਿਸਟਾਂ ਦੀਆਂ ਦੁਕਾਨਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਗਿਆ।

ਅਮਨਦੀਪ ਵਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਕਿਸੇ ਵੀ ਦੁਕਾਨ ‘ਤੇ ਕੋਈ ਵੀ ਗੈਰ-ਕਾਨੂੰਨੀ ਜਾਂ ਨਸ਼ੇ ਵਜੋਂ ਵਰਤੀ ਜਾਣ ਵਾਲੀ ਦਵਾਈ ਮੌਜੂਦ ਜਾਂ ਵਿਕਰੀ ਲਈ ਨਹੀਂ ਪਾਈ ਗਈ। ਇਸ ਦੌਰਾਨ ਜਾਂਚ ਟੀਮ ਨੇ ਸਾਰੇ ਕੈਮਿਸਟ ਦੁਕਾਨਦਾਰਾਂ ਨੂੰ ਤਾੜਨਾ ਕਰਦਿਆਂ ਸਖ਼ਤ ਹਦਾਇਤ ਕੀਤੀ ਕਿ ਉਹ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਖਰੀਦ-ਵੇਚ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਅਤੇ ਡਰੱਗ ਤੇ ਕੋਸਮੈਟਿਕ ਐਕਟ 1940 ਦੇ ਨਿਯਮਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ।ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਅਜਿਹੀਆਂ ਅਚਾਨਕ ਚੈਕਿੰਗਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਅਤੇ ਜੇਕਰ ਕੋਈ ਵੀ ਕੈਮਿਸਟ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਡਰੱਗਜ਼ ਵਿੰਗ ਦੀ ਟੀਮ ਨੇ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਵੱਲੋਂ ਵਿੱਢੀ ਇਸ ਜੰਗ ਵਿੱਚ ਆਪਣਾ ਪੂਰਨ ਸਹਿਯੋਗ ਦੇਣ।

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ