13 C
New York
Monday, November 16, 2026

Buy now

spot_img

ਡੀਸੀ ਨਵਜੋਤ ਕੌਰ ਅਤੇ ਐਸਐਸਪੀ ਵੈਭਵ ਚੌਧਰੀ ਵੱਲੋਂ ਮਾਨਸਾ ਜ਼ਿਲ੍ਹੇ ਨੂੰ ਪਰਾਲੀ ਪ੍ਰਬੰਧਨ ਪੱਖੋਂ ਮੋਹਰੀ ਬਣਾਉਣ ਦਾ ਸੱਦਾ

ਮਾਨਸਾ, 8 ਅਕਤੂਬਰ: ਆਪਣੀ ਖਬਰ ਬਿਊਰੋ

ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਮੁਕੰਮਲ ਤੌਰ ‘ਤੇ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਵੈਭਵ ਚੌਧਰੀ ਨੇ ਸਖ਼ਤ ਪ੍ਰਸ਼ਾਸਨਿਕ ਰੁਖ਼।           ਅਪਣਾਉਂਦਿਆਂ ਮਾਨਸਾ ਨੂੰ ਪਰਾਲੀ ਪ੍ਰਬੰਧਨ ਪੱਖੋਂ ਸੂਬੇ ਦਾ ਮੋਹਰੀ।      ਜ਼ਿਲ੍ਹਾ ਬਣਾਉਣ ਦਾ ਸੱਦਾ ਦਿੱਤਾ ਹੈ।                                       ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਦੇ ਅਸਲ ਰਾਖੇ ਬਣ ਕੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਇਸ ਦਾ ਸੁਚੱਜਾ ਪ੍ਰਬੰਧ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਦੇਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ 244 ਨੋਡਲ ਅਫ਼ਸਰ, 54 ਸਰਕਲ ਅਫ਼ਸਰ, 3 ਪਰਾਲੀ ਪ੍ਰੋਟੈਕਸ਼ਨ ਫੋਰਸ 24 ਘੰਟੇ ਸਰਗਰਮ ਹਨ ਅਤੇ ਡਰੋਨਾਂ ਰਾਹੀਂ ਵੀ ਖੇਤਾਂ ਉਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਕਿਸਾਨ ਨਾਲ ਨਿਰੰਤਰ ਰਾਬਤਾ ਰੱਖਣ ਅਤੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਹਰ ਲੋੜਵੰਦ ਕਿਸਾਨ ਤੱਕ ਸਮੇਂ ਸਿਰ ਪਹੁੰਚਾਈ ਜਾਵੇ।

ਇਸ ਪ੍ਰਬੰਧ ਨੂੰ ਜ਼ਮੀਨੀ ਪੱਧਰ ‘ਤੇ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਨੋਡਲ ਅਫ਼ਸਰਾਂ ਅਤੇ ਸਰਕਲ ਅਫ਼ਸਰਾਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਤਾਇਨਾਤ ਰਹਿ ਕੇ ਸਥਿਤੀ ਉੱਤੇ ਬਾਜ਼ ਅੱਖ ਰੱਖਣਗੇ, ਤਾਂ ਜੋ ਕਿਸੇ ਵੀ ਥਾਂ ‘ਤੇ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਨਾ ਵਾਪਰ ਸਕੇ।

ਡੀਸੀ ਤੇ ਐਸਐਸਪੀ ਨੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੇ ਵਿਗਿਆਨਕ ਪ੍ਰਬੰਧਨ ਨੂੰ ਅਪਣਾਉਣ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਵੈਭਵ ਚੌਧਰੀ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਵੱਲੋਂ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਹਦਾਇਤ ਕੀਤੀ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਨਿਰੰਤਰ ਝੋਨੇ ਦੇ ਸਮੁੱਚੇ ਵਾਢੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸਾਹਿਤ ਕਰਨਗੇ। ਉਹਨਾਂ ਨੇ ਡੀਡੀਪੀਓ ਨੂੰ ਹਦਾਇਤ ਕੀਤੀ ਕਿ ਸਾਰੀਆਂ ਗ੍ਰਾਮ ਪੰਚਾਇਤਾਂ ਨਾਲ ਰਾਬਤਾ ਰੱਖਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਫੀਲਡ ਵਿੱਚ ਮੌਜੂਦ ਰਹਿਣ ਅਤੇ ਕਿਸੇ ਥਾਂ ਉੱਤੇ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਣ ਦੀ ਸੂਰਤ ਵਿੱਚ ਫੌਰੀ ਅੱਗ ਬੁਝਾਉਣ ਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ।

ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਸਮੂਹ ਡੀਐਸਪੀ ਅਤੇ ਥਾਣਾ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਉਹ ਉਪ ਮੰਡਲ ਮੈਜਿਸਟਰੇਟ ਨਾਲ ਰਾਬਤਾ ਰੱਖਦੇ ਹੋਏ ਪਿੰਡਾਂ ਵਿੱਚ ਗਸ਼ਤ ਜਾਰੀ ਰੱਖਣ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਪ੍ਰੇਰਿਤ ਕੀਤਾ ਜਾਵੇ।

ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਐਸ.ਪੀ ਹਿਨਾ ਗੁਪਤਾ, ਫਲਾਇੰਗ ਸਕੂਐਡ ਅਫ਼ਸਰ ਸੰਜੇ ਕੁਮਾਰ ਮੁਕਾਤੀ, ਐਸਡੀਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਸਮੇਤ ਸਮੂਹ ਖੇਤੀਬਾੜੀ ਵਿਕਾਸ ਅਫਸਰ ਵੀ ਹਾਜ਼ਰ ਸਨ।

ਸਾੜਨ ਤੋਂ ਰੋਕਣ ਲਈ 244 ਨੋਡਲ ਅਫ਼ਸਰ, 54 ਸਰਕਲ ਅਫ਼ਸਰ, 3 ਪਰਾਲੀ ਪ੍ਰੋਟੈਕਸ਼ਨ ਫੋਰਸ ਮੁਸਤੈਦੀ ਨਾਲ ਸਰਗਰਮ

ਡਰੋਨਾਂ ਰਾਹੀਂ ਵੀ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ

ਕਿਸਾਨ ਵਾਤਾਵਰਨ ਦੇ ਰਾਖੇ ਬਣ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਰੱਖਣ ਵਿਚ ਯੋਗਦਾਨ ਪਾਉਣ: ਨਵਜੋਤ ਕੌਰ

ਪਰਾਲੀ ਸਾੜਨ ਦੇ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ

ਨੋਡਲ ਅਫਸਰਾਂ ਤੇ ਸਰਕਲ ਅਫਸਰਾਂ ਨੂੰ ਆਪੋ ਆਪਣੇ ਇਲਾਕੇ ‘ਚ ਤਾਇਨਾਤ ਰਹਿਣ ਦੇ ਸਖਤ ਆਦੇਸ਼

ਖੇਤੀਬਾੜੀ ਵਿਕਾਸ ਅਫ਼ਸਰ ਹਰ ਕਿਸਾਨ ਨਾਲ ਰਾਬਤਾ ਰੱਖਣ, ਸਬਸਿਡੀ ਵਾਲੀ ਖੇਤੀ ਮਸ਼ੀਨਰੀ ਹਰ ਲੋੜਵੰਦ ਕਿਸਾਨ ਨੂੰ ਸਮੇਂ ਸਿਰ ਮੁਹਈਆ ਕਰਵਾਈ ਜਾਵੇ

ਮਾਨਸਾ, 8 ਅਕਤੂਬਰ: ਆਪਣੀ ਖਬਰ ਬਿਊਰੋ

ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਮੁਕੰਮਲ ਤੌਰ ‘ਤੇ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਵੈਭਵ ਚੌਧਰੀ ਨੇ ਸਖ਼ਤ ਪ੍ਰਸ਼ਾਸਨਿਕ ਰੁਖ਼ ਅਪਣਾਉਂਦਿਆਂ ਮਾਨਸਾ ਨੂੰ ਪਰਾਲੀ ਪ੍ਰਬੰਧਨ ਪੱਖੋਂ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣ ਦਾ ਸੱਦਾ ਦਿੱਤਾ ਹੈ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਦੇ ਅਸਲ ਰਾਖੇ ਬਣ ਕੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਇਸ ਦਾ ਸੁਚੱਜਾ ਪ੍ਰਬੰਧ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਦੇਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ 244 ਨੋਡਲ ਅਫ਼ਸਰ, 54 ਸਰਕਲ ਅਫ਼ਸਰ, 3 ਪਰਾਲੀ ਪ੍ਰੋਟੈਕਸ਼ਨ ਫੋਰਸ 24 ਘੰਟੇ ਸਰਗਰਮ ਹਨ ਅਤੇ ਡਰੋਨਾਂ ਰਾਹੀਂ ਵੀ ਖੇਤਾਂ ਉਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਕਿਸਾਨ ਨਾਲ ਨਿਰੰਤਰ ਰਾਬਤਾ ਰੱਖਣ ਅਤੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਹਰ ਲੋੜਵੰਦ ਕਿਸਾਨ ਤੱਕ ਸਮੇਂ ਸਿਰ ਪਹੁੰਚਾਈ ਜਾਵੇ।
ਇਸ ਪ੍ਰਬੰਧ ਨੂੰ ਜ਼ਮੀਨੀ ਪੱਧਰ ‘ਤੇ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਨੋਡਲ ਅਫ਼ਸਰਾਂ ਅਤੇ ਸਰਕਲ ਅਫ਼ਸਰਾਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਤਾਇਨਾਤ ਰਹਿ ਕੇ ਸਥਿਤੀ ਉੱਤੇ ਬਾਜ਼ ਅੱਖ ਰੱਖਣਗੇ, ਤਾਂ ਜੋ ਕਿਸੇ ਵੀ ਥਾਂ ‘ਤੇ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਨਾ ਵਾਪਰ ਸਕੇ।
ਡੀਸੀ ਤੇ ਐਸਐਸਪੀ ਨੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੇ ਵਿਗਿਆਨਕ ਪ੍ਰਬੰਧਨ ਨੂੰ ਅਪਣਾਉਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਵੈਭਵ ਚੌਧਰੀ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਵੱਲੋਂ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਹਦਾਇਤ ਕੀਤੀ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਨਿਰੰਤਰ ਝੋਨੇ ਦੇ ਸਮੁੱਚੇ ਵਾਢੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸਾਹਿਤ ਕਰਨਗੇ। ਉਹਨਾਂ ਨੇ ਡੀਡੀਪੀਓ ਨੂੰ ਹਦਾਇਤ ਕੀਤੀ ਕਿ ਸਾਰੀਆਂ ਗ੍ਰਾਮ ਪੰਚਾਇਤਾਂ ਨਾਲ ਰਾਬਤਾ ਰੱਖਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਫੀਲਡ ਵਿੱਚ ਮੌਜੂਦ ਰਹਿਣ ਅਤੇ ਕਿਸੇ ਥਾਂ ਉੱਤੇ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਣ ਦੀ ਸੂਰਤ ਵਿੱਚ ਫੌਰੀ ਅੱਗ ਬੁਝਾਉਣ ਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ।
ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਸਮੂਹ ਡੀਐਸਪੀ ਅਤੇ ਥਾਣਾ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਉਹ ਉਪ ਮੰਡਲ ਮੈਜਿਸਟਰੇਟ ਨਾਲ ਰਾਬਤਾ ਰੱਖਦੇ ਹੋਏ ਪਿੰਡਾਂ ਵਿੱਚ ਗਸ਼ਤ ਜਾਰੀ ਰੱਖਣ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਪ੍ਰੇਰਿਤ ਕੀਤਾ ਜਾਵੇ।
ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਐਸ.ਪੀ ਹਿਨਾ ਗੁਪਤਾ, ਫਲਾਇੰਗ ਸਕੂਐਡ ਅਫ਼ਸਰ ਸੰਜੇ ਕੁਮਾਰ ਮੁਕਾਤੀ, ਐਸਡੀਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਸਮੇਤ ਸਮੂਹ ਖੇਤੀਬਾੜੀ ਵਿਕਾਸ ਅਫਸਰ ਵੀ ਹਾਜ਼ਰ ਸਨ।

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ