–
ਮਾਨਸਾ -8 ਨਵੰਬਰ (ਆਪਣੀ ਖ਼ਬਰ ਬਿਉਰੋ )
ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੱੁਧ’ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 04 ਮੁਕਦੱਮੇ ਦਰਜ ਕਰਕੇ 09 ਵਿਅਕਤੀ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 80 ਗ੍ਰਾਮ ਹੈਰੋਇਨ,30 ਗੋਲੀਆ ਨਸ਼ੀਲੀਆਂ, 24 ਬੋਤਲਾਂ ਸਰਾਬ ਹਰਿਆਣਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ:-
1 ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਰਵੀ ਕੁਮਾਰ ਪੁੱਤਰ ਬੁੱਧ ਰਾਮ ਵਾਸੀ ਵਾ.ਨੰ 09 ਮਾਨਸਾ ਪਾਸੋ ਦੋਰਾਨੇ ਗਸਤ 30 ਨਸ਼ੀਲੀਆਂ ਗੋਲੀਆ ਬ੍ਰਾਮਦ ਕਰਕੇ ਮੁਕਦੱਮਾ ਨੰ. 226 ਮਿਤੀ 07.11.25 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ। ।
2 ਥਾਣਾ ਬੋਹਾ ਦੀ ਪੁਲਿਸ ਟੀਮ ਨੇ ਦਿਲਵਾਰਾ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਨੰਗਲ (ਹਰਿਆਣਾ) ਹਾਲ ਰਾਮਪੁਰ ਮੰਡੇਰ ਪਾਸੋ ਦੌਰਾਨੇ ਗਸਤ 24 ਬੋਤਲਾ ਸਰਾਬ ਠੇਕਾ ਹਰਿਆਣਾ ਬ੍ਰਾਮਦ ਕਰਕੇ ਮੁਕਦੱਮਾ ਨੰ. 178 ਮਿਤੀ 07.11.25 ਅ/ਧ 61 ਐਕਸਾਇਜ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਸੀ.ਆਈ ਸਟਾਫ ਦੀ ਪੁਲਿਸ ਟੀਮ ਨੇ ਮੰਗਾ ਸਿਮਘ ਪੁੱਤਰ ਬੱਗਾ ਸਿਮਘ, ਜੀਤੋ ਬਾਈ ਪਤਨੀ ਬੱਗਾ ਸਿਮਘ ਵਾਸੀਆਨ ਸੈਦੇਵਾਲਾ ਪਾਸੋ ਦੋਰਾਨੇ ਗਸਤ 80 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 183 ਮਿਤੀ 07.11.25 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
3. ਥਾਣਾ ਜੋਗਾ ਪੁਲਿਸ ਟੀਮ ਨੇ ਜਗਤਾਰ ਸਿੰਘ ਪੁੱਤਰ ਸੁਰਜੀਤ ਸਿੰਘ, ਅਜੇ ਕੁਮਾਰ ਪੁੱਤਰ ਰਮੇਸ ਕੁਮਾਰ, ਅਨਿੱਲ ਕੁਮਾਰ ਪੱੁਤਰ ਅਸ਼ੋਕ ਕੁਮਾਰ, ਰੇਸ਼ਮ ਸਿੰਘ ਪੁੱਤਰ ਬੂਟਾ ਸਿੰਘ, ਨਿਰਭੈ ਸਿੰਘ ਪੁੱਤਰ ਹਰਚਰਨ ਸਿੰਘ ਵਾਸੀਆਨ ਜੋਗਾ ਦਾ ਦੋਰਾਨੇ ਗਸਤ ਕਾਬੂ ਕਰਕੇ ਡੋਪ ਟੈਸਟ ਕਰਵਾਉਣ ਤੇ ਡੋਪ ਪੋਜਟਿਵ ਆਉਣ ਤੇੇ ਮੁਕਦੱਮਾ ਨੰ. 141 ਮਿਤੀ 07.11.25 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।

